September 21, 2021

diplomattimes

DIPLOMATTIMES

ਮੋਟਰਸਾਈਕਲ ਤੋਂ ਡਿੱਗਣ ਨਾਲ ਵਿਅਕਤੀ ਦੀ ਮੌਤ

1 min read

ਜਾਣਕਾਰੀ ਦਿੰਦੇ ਹੋਏ ਉਧਨਵਾਲ ਦੇ ਚੌਂਕੀ ਇੰਚਾਰਜ਼ ਐਸ. ਆਈ ਬਲਵਿੰਦਰ ਸਿੰਘ ਬਾਜਵਾ ਅਤੇ ਬਾਕੀ ਪੁਲਿਸ ਮੁਲਾਜਮ

ਕਾਦੀਆਂ 8 ਦਸੰਬਰ (ਗੁਰਪ੍ਰੀਤ ਸਿੰਘ )ਪਿੰਡ ਧੰਦੋਈ ਵਿਖੇ ਮੋਟਰਸਾਈਕਲ ਤੋਂ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਾਣਕਾਰੀ ਦਿੰਦਿਆ ਉਧਨਵਾਲ ਦੇ ਚੌਂਕੀ ਇੰਚਾਰਜ਼ ਐਸ. ਆਈ ਬਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਜੋ ਕਿ ਸ਼ਰਾਬ ਪੀਣ ਦਾ ਆਦੀ ਸੀ ਅਤੇ ਬੀਤੇ ਕੱਲ• ਵੀ ਇਸ ਨੇ ਸ਼ਰਾਬ ਪੀਤੀ ਹੋਈ ਸੀ ਅਤੇ 9 ਵਜੇ ਕਰੀਬ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰੋਂ ਚਲਾ ਗਿਆ। ਜਦੋਂ 11 ਵਜੇ ਦੇ ਕਰੀਬ ਘਰ ਵਾਪਸ ਆਇਆ ਤਾਂ ਅਚਾਨਕ ਮੋਟਰਸਾਈਕਲ ਤੋਂ ਡਿੱਗ ਗਿਆ , ਜਿਸ ਨਾਲ ਉਸ ਨੂੰ ਕਾਫ਼ੀ ਸੱਟਾਂ ਲੱਗ ਗਈਆ ਅਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ ।

ਮ੍ਰਿਤਕ ਦੀ ਫਾਈਲ ਫੋਟੋ

ਏ. ਐਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਵੀਰ ਕੌਰ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰ ਦਿੱਤੀ ਗਈ ਹੈ |

Share now

Leave a Reply

Your email address will not be published. Required fields are marked *

Diplomat times Pvt Ltd. Registered under MCA (Govt of India ) |