September 21, 2021

diplomattimes

DIPLOMATTIMES

ਕਾਹਲਵਾਂ ਮੋੜ ਤੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਕੀਤਾ ਅਰਥੀ ਫੂਕ ਮੁਜ਼ਾਹਰਾ

1 min read

ਪੁਤਲਾ ਸਾੜਦੇ ਹੋਏ ਕਿਸਾਨ ਜਥੇਬੰਦੀਆਂ ਤੇ ਕਿਸਾਨ ਆਗੂ ਅਤੇ ਨਾਲ ਗੁਰਇਕਬਾਲ ਸਿੰਘ ਮਾਹਲ ਅਤੇ ਹੋਰ |

ਕਾਦੀਆਂ 15 ਦਸੰਬਰ (ਗੁਰਪ੍ਰੀਤ ਸਿੰਘ )ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਤੇ ਬਣਾਏ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮੰਗਲਵਾਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਕਾਦੀਆਂ ਸ਼ਹਿਰ ਮੁਕੰਮਲ ਤੌਰ ਤੇ ਬੰਦ ਰੱਖਿਆ ਗਿਆ ਜਿਥੇ ਪਿੰਡ ਕਾਹਲਵਾਂ ਮੋੜ ਕਾਦੀਆਂ ਹਰਚੋਵਾਲ ਬਟਾਲਾ ਰੋਡ ਦੇ ਉੱਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਅਤੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ ਇਸ ਦੌਰਾਨ ਕਿਸਾਨ ਆਗੂਆਂ ਦੇ ਵੱਲੋਂ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲਾਂ ਤੇ ਬਣਾਏ ਕਾਲੇ ਕਾਨੂੰਨ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਜਿਸ ਵਿਚ ਕਾਦੀਆਂ ਸ਼ਹਿਰ ਤੋਂ ਸਰਦਾਰ ਗੁਰਇਕਬਾਲ ਸਿੰਘ ਮਾਹਲ ਕਿਸਾਨੀ ਜਥੇ ਦੇ ਨਾਲ ਵੱਡੀ ਗਿਣਤੀ ਵਿਚ ਕਾਹਲਵਾਂ ਮੋੜ ਤੇ ਪੁੱਜੇ ਜਿਥੇ ਵੱਖ ਵੱਖ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਇਸ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ।ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤਕ ਕੇਂਦਰ ਸਰਕਾਰ ਇਹ ਖੇਤੀ ਬਿੱਲਾਂ ਤੇ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਨੀ ਦੇਰ ਤਕ ਇਹ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ ।ਉੱਧਰ ਦੂਜੇ ਪਾਸੇ ਗੱਲਬਾਤ ਕਰਦੇ ਹੋਏ ਗੁਰਇਕਬਾਲ ਸਿੰਘ ਮਾਹਲ ਦੇ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੇ ਵੱਲੋਂ ਅੱਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇੱਕ ਕਿਸਾਨ ਦਾ ਪੁੱਤ ਹੋਣ ਦੇ ਨਾਤੇ ਉਹ ਅੱਜ ਕਿਸਾਨਾਂ ਦੇ ਹੱਕਾਂ ਵਿੱਚ ਬੈਠੇ ਹਨ ਅਤੇ ਉਹ ਸ਼ੁਰੂ ਤੋਂ ਹੀ ਲੈ ਕੇ ਹੁਣ ਤਕ ਕਿਸਾਨਾਂ ਦੇ ਦਿੱਤੇ ਜਾ ਰਹੇ ਸੰਘਰਸ਼ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ ਓਨੀ ਦੇਰ ਤਕ ਕਿਸਾਨਾਂ ਦੇ ਹੱਕ ਵਿੱਚ ਡਟੇ ਰਹਿਣਗੇ ਜਿੰਨੀ ਦੇਰ ਤਕ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ ।ਇਸ ਮੌਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨ ਆਗੂ ਆਸਪਾਸ ਦੇ ਇਲਾਕੇ ਤੋਂ ਵੱਡੀ ਗਿਣਤੀ ਵਿਚ ਹਾਜ਼ਰ ਹੋਏ ਅਤੇ ਧਰਨੇ ਵਿਚ ਸ਼ਮੂਲੀਅਤ ਕੀਤੀ ।

Share now

Leave a Reply

Your email address will not be published. Required fields are marked *

Diplomat times Pvt Ltd. Registered under MCA (Govt of India ) |