June 15, 2021

diplomattimes

DIPLOMATTIMES

ਇੰਟਰਨੈਸ਼ਨਲ ਹਿਊਮਨ ਰਾਈਟਸ ਡਿਫੈਂਡਰ ਫਾਊਂਡੇਸ਼ਨ ਵੱਲੋਂ ਸੰਨੀ ਬਾਵਾ ਦਾ ਕੀਤਾ ਗਿਆ ਸਨਮਾਨ

1 min read

ਕ੍ਰਿਸ਼ਚੀਅਨ ਭਾਈਚਾਰੇ ਦੇ ਘੱਟ ਗਿਣਤੀ ਕਮਿਸ਼ਨ ਵਿਚ ਪ੍ਰਤੀਨਿਧੀ ਸੰਨੀ ਬਾਵਾ ਨੂੰ ਸਨਮਾਨਤ ਕਰਦੇ ਇੰਟਰ ਨੈਸ਼ਨਲ ਹਿਉੂਮਨ ਰਾਈਟਸ ਡਿਫੈਂਡਰ ਫਾਊਂਡੇਸ਼ਨ ਦੇ ਆਗੂ |

ਜਲੰਧਰ 16 ਦਸੰਬਰ ( DT) –ਇੰਟਰਨੈਸ਼ਨਲ ਹਿਊਮਨ ਰਾਈਟਸ ਡਿਫੈਂਡਰ ਫਾਊਂਡੇਸ਼ਨ ਵੱਲੋਂ ਅੱਜ ਮਾਈਨੌਰਿਟੀ ਕਮਿਸ਼ਨ ਦੇ ਕ੍ਰਿਸ਼ਚੀਅਨ ਭਾਈਚਾਰੇ ਦੇ ਪ੍ਰਤੀਨਿਧੀ ਸੰਨੀ ਬਾਵਾ ਦਾ ਜਲੰਧਰ ਪਹੁੰਚਣ ਤੇ ਖਾਸ ਤੌਰ ਤੇ ਸਨਮਾਨ ਕੀਤਾ ਗਿਆ ਇਸ ਮੌਕੇ ਗੱਲਬਾਤ ਕਰਦੇ ਹੋਏ ਸੰਨੀ ਬਾਵਾ ਨੇ ਕਿਹਾ ਕਿ ਕ੍ਰਿਸਚੀਅਨ ਭਾਈਚਾਰੇ ਦਾ ਪੰਜਾਬ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਹਮੇਸ਼ਾਂ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਵਿਚ ਪੰਜਾਬ ਦੇ ਕ੍ਰਿਸ਼ਚੀਅਨ ਭਾਈਚਾਰੇ ਨੂੰ ਅੱਗੇ ਵਧਣ ਦਾ ਮੌਕਾ ਦਿੱਤਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਹਮੇਸ਼ਾ ਇਹ ਯਤਨ ਕੀਤੇ ਜਾ ਰਹੇ ਹਨ ਕਿ ਕ੍ਰਿਸ਼ਚੀਅਨ ਭਾਈਚਾਰੇ ਨੂੰ ਸਿਹਤ ਸੇਵਾਵਾਂ ਦੇ ਰੂਪ ਵਿੱਚ ਕੋਈ ਵੀ ਦਿੱਕਤ ਪੇਸ਼ ਨਾ ਆਵੇ ਉਨ੍ਹਾਂ ਦੱਸਿਆ ਕਿ ਉਹ ਘੱਟ ਗਿਣਤੀ ਕਮਿਸ਼ਨ ਵਿਚ ਕ੍ਰਿਸਚੀਅਨ ਭਾਈਚਾਰੇ ਦੇ ਪ੍ਰਤੀਨਿਧੀ ਹਨ ਅਤੇ ਕ੍ਰਿਸ਼ਚੀਅਨ ਭਾਈਚਾਰੇ ਦੀ ਤਰੱਕੀ ਅਤੇ ਵਿਕਾਸ ਦੇ ਲਈ ਸਦਾ ਯਤਨਸ਼ੀਲ ਰਹਿੰਦੇ ਹਨ ਇਸ ਮੌਕੇ ਫਾਊਂਡੇਸ਼ਨ ਦੇ ਜਨਰਲ ਸਕੱਤਰ ਸ਼ਸ਼ੀ ਕੁਮਾਰ ਨੇ ਇਸ ਗੱਲ ਤੇ ਖੁਸ਼ੀ ਪ੍ਰਗਟ ਕੀਤੀ ਕਿ ਸੰਨੀ ਬਾਵਾ ਵਰਗੇ ਵਿਦਵਾਨ ਲੋਕਾਂ ਨੂੰ ਪੰਜਾਬ ਸਰਕਾਰ ਅੱਗੇ ਆਉਣ ਦਾ ਮੌਕਾ ਦੇ ਰਹੀ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਤਾਨੀਆ ਇੰਚਾਰਜ ਵੂਮਵਨ ਵਿੰਗ ਦੋਆਬਾ ਜੋਨ (ਇੰਟਰਨੈਸ਼ਨਲ ਹਿਊਮਨ ਰਾਈਟਸ ਡਿਫੈਂਡਰਸ ਫਾਊਂਡੇਸ਼ਨ) ਵੀ ਮੌਜੂਦ ਰਹੇ |

Share now

Leave a Reply

Your email address will not be published. Required fields are marked *

Diplomat times Pvt Ltd. Registered under MCA (Govt of India ) |